ਕਿ ਸ੍ਰੀ ਦਸਮ ਗਰੰਥ ਦਾ ਕਾਲ ਪੁਰਖ ਤੇ ਅਕਾਲਪੁਰਖ ਵੱਖ-ਵੱਖ ਹਨ ? ਪੰਜਾਬ'ਚ ਇੱਕ ਕਹਾਵਤ ਬਹੁਤ ਮਸ਼ਹੂਰ ਹੈ, "ਕਪਾਹ ਦੇ ਖੇਤ ਦੀ ਵੱਟੇ-ਵੱਟੇ ਫਿਰਕੇ ਆ ਗਈ ਤੇ ਘਰੇ ਆ ਕੇ ਕਹਿੰਦੀ ਮੈਂ ਰਜਾਈ ਭਰਵਾ ਲਿਆਂਦੀ l" ਸੋ ਅਜਿਹਾ ਹਾਲ ਹੀ ਸ੍ਰੀ ਦਸਮ ਗਰੰਥ ਦੇ ਵਿਰੋਧੀਆਂ ਦਾ ਹੈ l ਸਾਡੇ ਕਈ ਵਿਦਵਾਨ ਦੋਵਾ ਗ੍ਰੰਥਾਂ ਚੋ ਅੱਜਕੱਲ ਆਪਣੇ ਮਤਲਬ ਦੀ ਪੰਕਤੀ ਲੈ ਕੇ ਕਾਲ ਪੁਰਖ ਤੇ ਅਕਾਲ ਪੁਰਖ ਨੂੰ ਵੱਖਰੇ-ਵੱਖਰੇ ਦੱਸਦੇ ਨੇ l ਯਾ ਤਾਂ ਇਹ ਜਾਣ-ਬੁਝ ਕੇ ਅਜਿਹਾ ਕਰਦੇ ਨੇ ਯਾ ਇਨ੍ਹਾਂ ਦੀ ਸੋਚ ਦਾ ਦਾਇਰਾ ਬਹੁਤ ਘੱਟ ਹੈ l ਕਈ ਸਿੱਖ ਇਹਨਾ ਦੀਆਂ ਗੱਲਾਂ'ਚ ਵੀ ਆ ਜਾਂਦੇ ਨੇ l ਸੋ ਇਹੀ ਭੁਲੇਖਾ ਦੂਰ ਕਰਨ ਲਈ ਆਓ ,ਅਸੀਂ ਕੁਛ੍ਹ ਜਰੂਰੀ ਵਿਚਾਰ, ਸ੍ਰੀ ਦਸਮ ਗ੍ਰੰਥ ਵਿੱਚੋਂ ਵਾਚਦੇ ਹਾਂ..... ੧) ਸਭ ਤੋ ਪਹਿਲਾਂ ਅਸੀਂ ਇੱਕ ਪੱਖ ਵਿਚਾਰਦੇ ਹਾਂ l ਕਾਲ ਦਾ ਅਰਥ ਮੋਤ ਯਾ ਹੁਕਮ ਹੁੰਦਾ ਹੈ l ਜੋ ਹੁਕਮ (ਕਾਲ) ਤੋ ਰਹਿਤ ਹੈ ਉਸਨੂੰ ਅਕਾਲ ਪੁਰਖ ਕਿਹਾ ਗਿਆ ਹੈ ਅਤੇ ਜਦ ਉਹੀ ਅਕਾਲ ਪੁਰਖ ਹੋਰਾਂ ਨੂੰ ਹੁਕਮ (ਕਾਲ) ਦਿੰਦਾ ਹੈ ਉਸਨੁ ਕਾਲ ਪੁਰਖ ਕਿਹਾ ਜਾਂਦਾ ਹੈ l ਇੱਕ ਜਗ੍ਹਾ ਉਸ ਪ੍ਰਮੇਸ਼ਵਰ ਨੂੰ ਗੁਣ...
ਇਹ ਗੱਲ ਨਿਹੰਗ ਸਿੰਘਾ ਵਿੱਚ ਸੀਨਾ-ਬਸੀਨਾ ਚੱਲੀ ਆ ਰਹੀ ਹੈ । ਬੁੱਢਾ ਦਲ ਦੇ ੧੨ਵੇ ਜਥੇਦਾਰ ਚੇਤ ਸਿੰਘ ਜੀ ਇਹ ਖਾਲਸੇ ਦਾ ਬੋਲਾ, "ਫ਼ਤਿਹ ਸਿੰਘ ਕੇ ਜਥੇ ਸਿੰਘ" ਬੋਲਿਆ ਕਰਦੇ ਸਨ ਜਿਸਦਾ ਅਰਥ ਹੈ ਕਿ ਬਾਬਾ ਫ਼ਤਹਿ ਸਿੰਘ ਜੀ ਦੇ ਜੱਥੇ ਦੇ ਸਿੰਘ ਗੁਰਮਤਿ ਦਾ ਪਰਚਾਰ ਕਰਨਗੇ । ਕਾਲ ਪੁਰਖ ਦੇ ਹੁਕਮ ਨਾਲ ਛਾਉਣੀ ਨਿਹੰਗ ਸਿੰਘ ਜੀ. ਟੀ. ਰੋਡ ਸਰਹਿੰਦ ਜਿਲ੍ਹਾ ਫ਼ਤਿਹਗੜ੍ਹ ਵਿਖੇ ਪਰਗਟਿਉ ਖਾਲਸਾ ਪ੍ਰਮਾਤਮ ਕੀ ਮੌਜ ਅਨੁਸਾਰ "ਫ਼ਤਿਹ ਸਿੰਘ ਕੇ ਜੱਥੇ ਸਿੰਘ" ਪ੍ਰਗਟ ਹੋ ਚੁੱਕੇ ਹਨ ਜੋ ਗੁਰਮਤਿ ਦੀ ਸਹੀ ਸੋਝੀ ਦੁਆਰਾ ਸੰਗਤ ਦੀ ਸੇਵਾ ਕਰਨਗੇ ।