ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਅੱਜ ਦੇ ਸਮੇਂ ਗੁਰਬਾਣੀ ਦੇ ਨਿਰਾਕਾਰੀ ਅਰਥਾਂ ਦੀ ਬੜੀ ਸਖਤ ਜ਼ਰੂਰਤ ਹੈ ਕਿਉਂਕਿ ਗੁਰਮਤ ਦੇ ਸਿਰਮੌਰ ਭਗਤ, ਕਬੀਰ ਜੀ ਵਲੋਂ ਪਰਮੇਸ਼ਰ ਨੇ ਇਹ ਮੁਖਵਾਕ ਦਰਜ਼ ਕਰਾਏ ਹਨ, ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਪੰਨਾ ੩੩੫ ਜੇ ਇਹ ਵਿਚਾਰ ਸਮਸਰ ਗੁਰਬਾਣੀ ਤੇ ਢੁਕਦਾ ਹੈ ਫਿਰ ਇਸ ਨਿੱਚੇ ਲਿੱਖੇ ਸ਼ਬਦ ਵਿੱਚ ਕਿਵੇ ਅਲੋਪ ਹੋਇਆ ਦਿੱਖਦਾ ਹੈ ? ਸਭ ਤੋਂ ਪਹਿਲਾਂ ਖਸਮਾਨਾ ਸ਼ਬਦ ਦੇ ਅਰਥ ਸ਼ਾਫ ਹੋਣੇ ਚਾਹਿਦੇ ਹਨ ।. ਇਹ ਸ਼ਬਦ ਗੁਰਬਾਣੀ ਵਿਚ ਪੰਜ ਵਾਰੀ ਦਰਜ਼ ਹੈ ਅਤੇ ਪਰਮੇਸ਼ਰ ਨੂੰ ਖਸਮ ਅਤੇ ਕਾਲ ਦੇ ਰਕਸ਼ਕ ਦੇ ਅਰਥ ਰਖਦਾ ਹੈ । ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਪੰਨਾ ੬੩੧ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਪੰਨਾ ੬੮੧ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਪੰਨਾ ੭੮੩ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਪੰਨਾ ੩੬੦ ਫਿਰ ਇਸ ਪੰਕਤੀ "ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਪੰਨਾ ੩੬੦" ਵਿੱਚ ਇਸ ਦੇ ਅਰਥ ਸਪੁਰਦਗੀ ਦੇ ਕਿਸ ਸ਼ਰਾਰਤ ਜਾਂ ਮੰਦਬੁਧੀ ਅਧੀਨ ਕੀਤੇ ਜਾ ਰਹੇ ਹਨ ਵਿਚਾਰਵਾਨ ਸਜਣ ਹੀ ਇਸ ਦਾ ਜਵਾਬ ਦੇਣ। ਨਿਰਾਕਾਰੀ ਅਰਥ ਇਸ ਪਰਕਾਰ ਹੋਣਗੇ, ਖਸਮਾਨਾ :- ਪਰਮੇਸ਼ਰ, ਸਬਦ ਗੁਰੁ ਖੁਰਾਸਾਨ :- ਦਸਤਕ (ਖੁਰ ਜਾਂ ਗੁਰੁ ਕੇ ਚਰਣਾ ਦੀ ਆ...
ਇਹ ਗੱਲ ਨਿਹੰਗ ਸਿੰਘਾ ਵਿੱਚ ਸੀਨਾ-ਬਸੀਨਾ ਚੱਲੀ ਆ ਰਹੀ ਹੈ । ਬੁੱਢਾ ਦਲ ਦੇ ੧੨ਵੇ ਜਥੇਦਾਰ ਚੇਤ ਸਿੰਘ ਜੀ ਇਹ ਖਾਲਸੇ ਦਾ ਬੋਲਾ, "ਫ਼ਤਿਹ ਸਿੰਘ ਕੇ ਜਥੇ ਸਿੰਘ" ਬੋਲਿਆ ਕਰਦੇ ਸਨ ਜਿਸਦਾ ਅਰਥ ਹੈ ਕਿ ਬਾਬਾ ਫ਼ਤਹਿ ਸਿੰਘ ਜੀ ਦੇ ਜੱਥੇ ਦੇ ਸਿੰਘ ਗੁਰਮਤਿ ਦਾ ਪਰਚਾਰ ਕਰਨਗੇ । ਕਾਲ ਪੁਰਖ ਦੇ ਹੁਕਮ ਨਾਲ ਛਾਉਣੀ ਨਿਹੰਗ ਸਿੰਘ ਜੀ. ਟੀ. ਰੋਡ ਸਰਹਿੰਦ ਜਿਲ੍ਹਾ ਫ਼ਤਿਹਗੜ੍ਹ ਵਿਖੇ ਪਰਗਟਿਉ ਖਾਲਸਾ ਪ੍ਰਮਾਤਮ ਕੀ ਮੌਜ ਅਨੁਸਾਰ "ਫ਼ਤਿਹ ਸਿੰਘ ਕੇ ਜੱਥੇ ਸਿੰਘ" ਪ੍ਰਗਟ ਹੋ ਚੁੱਕੇ ਹਨ ਜੋ ਗੁਰਮਤਿ ਦੀ ਸਹੀ ਸੋਝੀ ਦੁਆਰਾ ਸੰਗਤ ਦੀ ਸੇਵਾ ਕਰਨਗੇ ।