ਹੁਕਮੈ ਅੰਦਰਿ ਸਭੁ ਕੋ ਗੁਰਬਾਣੀ ਪਰਮੇਸਰ ਦੇ ਹੁਕਮ ਵਾਲੀ ਹੀ ਵਿਚਾਰਧਾਰਾ ਹੈ । ਗੁਰਬਾਣੀ ਵਿਚ ਸਾਨੂੰ ਸਮਝਾਇਆ ਗਿਆ ਹੈ ਕਿ ਅਸੀ ਹਰ ਵੇਲੇ ਹੀ ਪਰਮੇਸਰ ਦੇ ਹੁਕਮ ਵਿਚ ਹਾਂ । ਸਰੀਰ ਮਿਲਣ ਤੋ ਪਹਿਲਾ, ਸਰੀਰ ਹੁੰਦੇ ਹੋਏ ਤੇ ਸਰੀਰ ਤੋ ਬਾਅਦ ਵਿਚ ਵੀ ਅਸੀ ਪਰਮੇਸਰ ਦੇ ਹੁਕਮ ਵਿਚ ਹੀ ਹਾਂ । ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ (ਮ; ੧ ੧) ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ (ਮ; ੧ ੯੪੦) ਜੇਕਰ ਗੁਰਬਾਣੀ ਦੇ ਇਨ੍ਹਾਂ ਸਬਦਾ ਨੂੰ ਮਨ ਸਮਝ ਲਵੇ, ਮਨ, ਮੰਨ ਜਾਵੇ, ਇਹ ਗੱਲ ਬੁਝ ਲਵੇ ਕਿ ਸਭ ਕੁਝ ਪਰਮੇਸਰ ਦੇ ਹੁਕਮ ਵਿੱਚ ਹੀ ਹੋ ਰਿਹਾ ਹੈ ਤੇ ਇਸ ਸਮਝ/ ਗਿਆਨ ਨਾਲ ਹਰ ਵੇਲੇ ਹੀ ਜੁੜਿਆ ਰਹੇ ਤਾਂ ਫਿਰ ਗੁਰਬਾਣੀ ਅਨੁਸਾਰ ਇਹੀ ਪਰਮ ਪਦ ਹੈ । ਇਹੀ ਖਸਮੈ ਮਿਲਣਾ ਹੈ । ਏਥੇ ਹਉਮੈ ਨਹੀ ਹੈ ਤੇ ਇਹੀ ਸਮਝ ਨਾਮ ਹੈ। ਹੁਕਮੁ ਬੂਝਿ ਪਰਮ ਪਦੁ ਪਾਈ ॥ ( ਮ; ੫ ੨੯੨) ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥ ( ਮ; ੨ ੧੩੯) ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ (ਮ; ੧ ੧) ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ (ਮ; ੧ ੭੨) ਬਚਿੱਤਰ ਨਾਟਕ ਵਿਚ ਦਸਮ ਪਾਤਿਸਾਹ ਜੀ ਬਚਨ ਕਰ ਰਹੇ ਹਨ ਕਿ ਇਸ ਕਲਪਨਾ/ਕਾਲ ਦੇ ਸਮੇ ਵਿਚ ਮੈਨੂੰ ਹੁਕਮ ਦੀਆਂ ਭਾਰੀ ਭੁਜਾਨ (ਬਾਹਵਾਂ) ਤੇ ਹੀ ਭਾਰੀ (ਬਹੁਤ) ਭਰੋਸੋ ਹੈ । ਯਾ ਕਲ ਮੈ...
ਇਹ ਗੱਲ ਨਿਹੰਗ ਸਿੰਘਾ ਵਿੱਚ ਸੀਨਾ-ਬਸੀਨਾ ਚੱਲੀ ਆ ਰਹੀ ਹੈ । ਬੁੱਢਾ ਦਲ ਦੇ ੧੨ਵੇ ਜਥੇਦਾਰ ਚੇਤ ਸਿੰਘ ਜੀ ਇਹ ਖਾਲਸੇ ਦਾ ਬੋਲਾ, "ਫ਼ਤਿਹ ਸਿੰਘ ਕੇ ਜਥੇ ਸਿੰਘ" ਬੋਲਿਆ ਕਰਦੇ ਸਨ ਜਿਸਦਾ ਅਰਥ ਹੈ ਕਿ ਬਾਬਾ ਫ਼ਤਹਿ ਸਿੰਘ ਜੀ ਦੇ ਜੱਥੇ ਦੇ ਸਿੰਘ ਗੁਰਮਤਿ ਦਾ ਪਰਚਾਰ ਕਰਨਗੇ । ਕਾਲ ਪੁਰਖ ਦੇ ਹੁਕਮ ਨਾਲ ਛਾਉਣੀ ਨਿਹੰਗ ਸਿੰਘ ਜੀ. ਟੀ. ਰੋਡ ਸਰਹਿੰਦ ਜਿਲ੍ਹਾ ਫ਼ਤਿਹਗੜ੍ਹ ਵਿਖੇ ਪਰਗਟਿਉ ਖਾਲਸਾ ਪ੍ਰਮਾਤਮ ਕੀ ਮੌਜ ਅਨੁਸਾਰ "ਫ਼ਤਿਹ ਸਿੰਘ ਕੇ ਜੱਥੇ ਸਿੰਘ" ਪ੍ਰਗਟ ਹੋ ਚੁੱਕੇ ਹਨ ਜੋ ਗੁਰਮਤਿ ਦੀ ਸਹੀ ਸੋਝੀ ਦੁਆਰਾ ਸੰਗਤ ਦੀ ਸੇਵਾ ਕਰਨਗੇ ।